ਮੁੰਬਈ: ਅਦਾਕਾਰ ਸ਼ਾਹਰੁਖ ਖਾਨ ਦੇ ਅਮਰੀਕਾ ਦੇ ਲਾਸ ਏਂਜਲਸ ’ਚ ਜ਼ਖਮੀ ਹੋਣ ਦੀਆਂ ਖਬਰਾਂ ਤੋਂ ਬਾਅਦ ਅੱਜ ਸੋਸ਼ਲ ਮੀਡੀਆ ’ਤੇ ਲੋਕ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਲਾਸ ਏਂਜਲਸ ਵਿੱਚ ਫਿਲਮ ਦੀ ਸ਼ੂਟਿੰਗ ਚੱਲ ਰਹੀ ਸੀ। ਹਾਲੇ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਪਰ ਉਸ ਦੇ ਨਜ਼ਦੀਕੀ ਸੂਤਰਾਂ ਅਨੁਸਾਰ ਉਸ ਨੇ ਨੱਕ ’ਤੇ ਮਾਮੂਲੀ ਸੱਟਾਂ ਲੱਗੀਆਂ ਹਨ। ਹੁਣ ਉਹ ਮੁੰਬਈ ਵਿੱਚ ਆਪਣੇ ਘਰ ਪਰਤ ਆਇਆ ਹੈ। ‘ਈਟਾਈਮਜ਼’ ਮੁਤਾਬਕ ਖੂਨ ਨਿਕਲਣ ਮਗਰੋਂ ਸ਼ਾਹਰੁਖ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਸ ਦੀ ਟੀਮ ਨੂੰ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ। -ਪੀਟੀਆਈ