ਮੁੰਬਈ: ਬੌਲੀਵੁੱਡ ਅਦਾਕਾਰਾ ਨੂਰ ਮਾਲਵਿਕਾ ਦਾਸ ਨੇ ਇੱਥੇ ਓਸ਼ੀਵਾੜਾ ਸਥਿਤ ਆਪਣੇ ਫਲੈਟ ਵਿੱਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ 31 ਸਾਲਾ ਅਦਾਕਾਰਾ ਦੀ ਗਲੀ-ਸੜੀ ਲਾਸ਼ ਬਰਾਮਦ ਹੋਈ। ਗੁਆਂਢੀਆਂ ਨੇ ਉਸ ਦੇ ਅਪਾਰਟਮੈਂਟ ’ਚੋਂ ਬਦਬੂ ਆਉਣ ਦੀ ਸ਼ਿਕਾਇਤ ਕੀਤੀ ਸੀ। ਨੂਰ ਮਾਲਵਿਕਾ 2023 ਵਿੱਚ ਰਿਲੀਜ਼ ਹੋਈ ਵੈੱਬ ਸੀਰੀਜ਼ ‘ਦਿ ਟ੍ਰਾਇਲ’ ਵਿੱਚ ਅਦਾਕਾਰਾ ਕਾਜੋਲ ਨਾਲ ਨਜ਼ਰ ਆਈ ਸੀ। ਅਧਿਕਾਰੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਅਦਾਕਾਰਾ ਨੇ ਮੰਗਲਵਾਰ ਸ਼ਾਮ ਨੂੰ ਆਪਣੇ ਫਲੈਟ ’ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਉਸ ਦੇ ਗੁਆਂਢੀ ਵੱਲੋਂ ਬਦਬੂ ਆਉਣ ਦੀ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਦਰਵਾਜ਼ਾ ਤੋੜ ਕੇ ਲਾਸ਼ ਬਰਾਮਦ ਕੀਤੀ। -ਪੀਟੀਆਈ