ਮੁੰਬਈ: ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਜੀਜੇ ਵਿਸ਼ਾਲ ਕੀਰਤੀ ਨੇ ਕਿਹਾ ਹੈ ਕਿ ਜਾਂਚ ਏਜੰਸੀਆਂ ਵੱਲੋਂ ਸੁਸ਼ਾਂਤ ਮਾਮਲੇ ਵਿੱਚ ਕੀਤੀ ਜਾ ਰਹੀ ਪੜਤਾਲ ’ਚ ਹਾਲੇ ਤੱਕ ਕਿਸੇ ਸਿੱਟੇ ’ਤੇ ਨਾ ਪਹੁੰਚਣ ਕਾਰਨ ਸਾਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ। ਵਿਸ਼ਾਲ ਕੀਰਤੀ ਨੇ ਆਪਣੇ ਅਣਅਧਿਕਾਰਤ ਖਾਤੇ ਤੋਂ ਟਵੀਟ ਕਰਦਿਆਂ ਕਿਹਾ ਕਿ ਸੁਸ਼ਾਂਤ ਨੇ ਆਪਣੀ ਜ਼ਿੰਦਗੀ ਵਿੱਚ ਸਿੱਖਣ ਦੀ ਕਲਾ ਨੂੰ ਨਹੀਂ ਰੋਕਿਆ ਬਲਕਿ ਉਹ ਚੁਣੌਤੀਆਂ ਦੇ ਬਾਵਜੂਦ ਅੱਗੇ ਵਧਦਾ ਰਿਹਾ। ਉਸ ਨੇ ਕਿਹਾ ਕਿ ਜਾਂਚ ਏਜੰਸੀਆਂ ਆਪਣੀ ਡਿਊਟੀ ਨਿਭਾ ਰਹੀਆਂ ਹਨ। ਉਸ ਨੇ ਸਲਾਹ ਦਿੰਦਿਆਂ ਕਿਹਾ ਕਿ ਸੁਸ਼ਾਂਤ, ਜੋ ਆਪਣੇ ਪਰਿਵਾਰ ਬਾਰੇ ਸੋਚਦਾ ਸੀ, ਸਾਨੂੰ ਉਸ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਉਸ ਨੇ ਇਕ ਵੱਖਰੇ ਟਵੀਟ ਵਿੱਚ ਕਿਹਾ ਕਿ ਸੁਸ਼ਾਂਤ ਦੀ ਯਾਦ ਦੇ ਸਨਮਾਨ ਵਿੱਚ ਸਾਨੂੰ ਬਿਹਤਰ ਮਨੁੱਖ ਬਣਨ ਦਾ ਵਾਅਦਾ ਕਰਨਾ ਚਾਹੀਦਾ ਹੈ। –ਆਈਏਐੱਨਐੱਸ