ਮੁੰਬਈ: ਬੌਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਤੇ ਅਦਾਕਾਰਾ ਕਿਆਰਾ ਅਡਵਾਨੀ ਦੀ ਫ਼ਿਲਮ ‘ਸੱਤਿਆਪ੍ਰੇਮ ਕੀ ਕਥਾ’ ਅਗਲੇ ਵਰ੍ਹੇ 29 ਜੂਨ ਨੂੰ ਦੇਸ਼ ਭਰ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ। ਫ਼ਿਲਮ ਦਾ ਨਿਰਮਾਣ ਕਰਨ ਵਾਲੀ ਕੰਪਨੀ ਨਾਡਿਆਡਵਾਲਾ ਗ੍ਰੈਂਡਸਨ ਐਂਟਰਟੇਨਮੈਂਟ ਨੇ ਟਵਿੱਟਰ ’ਤੇ ਫਿਲਮ ਰਿਲੀਜ਼ ਹੋਣ ਸਬੰਧੀ ਜਾਣਕਾਰੀ ਦਿੱਤੀ ਹੈ। ਕੰਪਨੀ ਨੇ ਟਵੀਟ ਕਰਦਿਆਂ ਆਖਿਆ, ‘‘29 ਜੂਨ 2023 ਨੂੰ ਤੁਹਾਡੇ ਨੇੜਲੇ ਸਿਨੇਮਾਂ ਘਰਾਂ ਵਿੱਚ ਦੁਨੀਆ ਦੀ ਇੱਕ ਸੰਗੀਤਕ ਪ੍ਰੇਮ ਕਹਾਣੀ ਦੇਖੋ।’’ ਇਹ ਫ਼ਿਲਮ ਕੌਮੀ ਪੁਰਸਕਾਰ ਜੇਤੂ ਫਿਲਮਸਾਜ਼ ਸਮੀਰ ਵਿਦਵਾਨਜ਼ ਵੱਲੋਂ ਨਿਰਦੇਸ਼ਿਤ ਕੀਤੀ ਗਈ ਹੈ, ਜਿਸ ਨੇ 2019 ਵਿੱਚ ਮਰਾਠੀ ਫ਼ਿਲਮ ‘ਆਨੰਦੀ ਗੋਪਾਲ’ ਬਣਾਈ ਸੀ। ‘ਸੱਤਿਆਪ੍ਰੇਮ ਕੀ ਕਥਾ’ ਦਾ ਨਿਰਮਾਣ ਨਮਾਹ ਪ੍ਰੋਡਕਸ਼ਨਜ਼ ਤੇ ਸਾਜਿਦ ਨਾਡਿਆਡਵਾਲਾ ਵੱਲੋਂ ਕੀਤਾ ਗਿਆ ਹੈ। ਇਸ ਫ਼ਿਲਮ ਵਿੱਚ ਕਾਰਤਿਕ ਤੇ ਅਡਵਾਨੀ ਮੁੜ ਇਕੱਠਿਆ ਕੰਮ ਕਰ ਰਹੇ ਹਨ। -ਪੀਟੀਆਈ