ਬੈਕਾਂਕ: ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀਵੀ ਸਿੰਧੂ ਨੇ ਇੱਥੇ ਵਿਸ਼ਵ ਦੀ ਨੰਬਰ ਇੱਕ ਖਿਡਾਰਨ ਜਾਪਾਨ ਦੀ ਅਕਾਨੇ ਯਾਮਾਗੁਚੀ ਨੂੰ ਹਰਾ ਕੇ ਥਾਈਲੈਂਡ ਓਪਨ ਸੁਪਰ 500 ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਜਗ੍ਹ ਪੱਕੀ ਕਰ ਲਈ ਹੈ। ਛੇਵਾਂ ਦਰਜਾ ਪ੍ਰਾਪਤ ਭਾਰਤੀ ਖਿਡਾਰਨ ਨੇ ਜਾਪਾਨ ਦੀ ਦੂਜਾ ਦਰਜਾ ਪ੍ਰਾਪਤ ਖਿਡਾਰਨ ਨੂੰ 51 ਮਿੰਟਾਂ ਵਿੱਚ 21-15 20-22 21-13 ਨਾਲ ਹਰਾਇਆ ਅਤੇ ਹੁਣ ਉਸ ਦਾ ਮੁਕਾਬਲਾ ਚੀਨ ਦੀ ਓਲੰਪਿਕ ਚੈਂਪੀਅਨ ਚੇਨ ਯੂ ਫੇਈ ਨਾਲ ਹੋਵੇਗਾ। ਪਿਛਲੀ ਵਾਰ ਦੋਵਾਂ ਖਿਡਾਰਨਾਂ ਵਿੱਚ ਹੋਏ ਫਸਵੇਂ ਮੁਕਾਬਲੇ ਕਾਰਨ ਵਿਵਾਦ ਖੜ੍ਹਾ ਹੋ ਗਿਆ ਸੀ ਤੇ ਅੰਪਾਇਰ ਨੇ ਸਿੰਧੂ ਨੂੰ ਇੱਕ ਅੰਕ ਦਾ ਜੁਰਮਾਨਾ ਲਾਇਆ ਸੀ। -ਪੀਟੀਆਈ