ਨਵੀਂ ਦਿੱਲੀ, 16 ਜਨਵਰੀ
ਇੰਡੀਆ ਓਪਨ ਸੁਪਰ 500 ਬੈਡਮਿੰਟਨ ਟੂਰਨਾਮੈਂਟ ’ਚ ਅੱਜ ਦਾ ਦਿਨ ਭਾਰਤੀ ਬੈਡਮਿੰਟਨ ਲਈ ਸੁਨਹਿਰੀ ਦਿਨ ਸਾਬਤ ਹੋਇਆ। ਭਾਰਤੀ ਸ਼ਟਲਰ ਲਕਸ਼ੇ ਸੇਨ ਨੇ ਪੁਰਸ਼ਾਂ ਦੇ ਫਾਈਨਲ ਮੈਚ ਵਿੱਚ ਵਿਸ਼ਵ ਚੈਂਪੀਅਨ ਲੋਹ ਕਿਨ ਯੂ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਖ਼ਿਤਾਬ ਜਿੱਤਿਆ। ਇਸ ਤੋਂ ਪਹਿਲਾਂ ਦਿਨ ਵਿੱਚ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈਟੀ ਦੀ ਭਾਰਤੀ ਜੋੜੀ ਨੇ ਪੁਰਸ਼ ਡਬਲਜ਼ ਫਾਈਨਲ ਵਿੱਚ ਤਿੰਨ ਵਾਰ ਦੀ ਚੈਂਪੀਅਨ ਇੰਡੋਨੇਸ਼ੀਆਈ ਜੋੜੀ ਨੂੰ ਹਰਾ ਕੇ ਖ਼ਿਤਾਬ ਜਿੱਤਿਆ।