ਅਹਿਮਦਾਬਾਦ: ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਅੱਜ ਇੱਥੇ ਇੱਕ ਹਸਪਤਾਲ ਵਿੱਚ ਕੋਵਿਡ-19 ਦਾ ਟੀਕਾ ਲਗਵਾਇਆ। ਰਵੀ ਨੇ ਟਵੀਟ ਕੀਤਾ, ‘‘ਕੋਵਿਡ-19 ਟੀਕੇ ਦੀ ਪਹਿਲੀ ਡੋਜ਼ ਲੱਗ ਗਈ ਹੈ। ਡਾਕਟਰਾਂ ਅਤੇ ਵਿਗਿਆਨਕਾਂ ਦਾ ਧੰਨਵਾਦ ਜਿਨ੍ਹਾਂ ਨੇ ਮਹਾਮਾਰੀ ਖ਼ਿਲਾਫ਼ ਭਾਰਤੀ ਝੰਡਾ ਬੁਲੰਦ ਕੀਤਾ।’’ ਭਾਰਤ ਵਿੱਚ ਸੋਮਵਾਰ ਨੂੰ ਟੀਕਾਕਰਨ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਹੋਇਆ, ਜਿਸ ਤਹਿਤ ਸੀਨੀਅਰ ਨਾਗਰਿਕਾਂ ਅਤੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੀ ਟੀਕਾ ਲਗਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਭਾਰਤੀ ਟੀਮ ਦੇ ਸਹਿਯੋਗੀ ਸਟਾਫ ’ਚੋਂ ਹੋਰ ਕਿਸੇ ਵੀ ਮੈਂਬਰ ਨੇ ਹਾਲੇ ਕਰੋਨਾ ਦਾ ਟੀਕਾ ਨਹੀਂ ਲਵਾਇਆ। -ਪੀਟੀਆਈ