ਫਿਲੌਰ, 1 ਨਵੰਬਰ
ਪੰਜਾਬ ਸਕੂਲ ਖੇਡ ਵਿਭਾਗ ਵੱਲੋਂ ਸਕੂਲੀ ਖੇਡਾਂ ਦੇ ਰੱਸਾਕਸ਼ੀ ਦੇ ਮੁਕਾਬਲਿਆਂ ’ਚ ਸ੍ਰੀ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦੇ ਵਿਦਿਆਰਥੀ ਪਹਿਲੇ ਸਥਾਨ ’ਤੇ ਰਹੇ। ਅੱਜ ਸਕੂਲ ’ਚ ਬੱਚਿਆਂ ਦੇ ਸਨਮਾਨ ’ਚ ਰੱਖੇ ਗਏ ਸਮਾਰੋਹ ਦੌਰਾਨ ਡੀਐੱਮ ਸਪੋਰਟਸ ਇਕਬਾਲ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਵਧਾਈ ਦਿੱਤੀ। ਸਕੂਲ ਦੇ ਵਿਦਿਆਰਥੀਆਂ ਨੇ 14 ਸਾਲ ਵਰਗ ਲੜਕੇ, 17 ਸਾਲ ਵਰਗ ਲੜਕੇ ਅਤੇ 17 ਸਾਲ ਵਰਗ ਲੜਕੀਆਂ ਨੇ ਰੱਸਾਕਸ਼ੀ ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ 14 ਸਾਲ ਵਰਗ ਦੀਆਂ ਲੜਕੀਆਂ ਨੇ ਵੀ ਰੱਸਾਕਸ਼ੀ ਦੇ ਮੁਕਾਬਲਿਆਂ ’ਚ ਜ਼ਿਲ੍ਹੇ ’ਚੋਂ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਐਸਪੀ ਸਿੰਘ ਅਤੇ ਸਕੱਤਰ ਗੁਰਬਖਸ਼ ਕੌਰ ਨੇ ਕਿਹਾ ਕਿ ਇਹ ਗੁਰਾਇਆ 9 ਜ਼ੋਨ ਲਈ ਮਾਣ ਵਾਲੀ ਗੱਲ ਹੈ ਕਿ ਇੱਕ ਸਕੂਲ ਦੀਆਂ ਤਿੰਨ ਟੀਮਾਂ ਜ਼ਿਲ੍ਹਾ ਜਲੰਧਰ ਦੀ ਨੁਮਾਇੰਦਗੀ ਕਰਨਗੀਆਂ। ਇਸ ਮੌਕੇ ਸਮੂਹ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ। ਸਮਾਗਮ ਵਿੱਚ ਗੁਰਾਇਆ ਜ਼ੋਨਲ 9 ਲੜਕੀਆਂ ਦੇ ਪ੍ਰਧਾਨ ਚਰਨਜੀਤ ਸਿੰਘ, ਜਗਦੀਪ ਸਿੰਘ, ਰਵਿੰਦਰਜੀਤ ਕੌਰ, ਬਲਜਿੰਦਰ ਸਿੰਘ, ਸੰਦੀਪ ਕੌਰ, ਕਿਰਨਦੀਪ ਕੌਰ, ਜੋਤੀ ਅਤੇ ਸਮੂਹ ਸਟਾਫ਼ ਹਾਜ਼ਰ ਸੀ।