ਤਿਰੂਵਨੰਤਪੁਰਮ, 9 ਅਗਸਤ
ਖਾੜੀ ਦੇਸ਼ਾਂ ਵਿੱਚ ਰਹਿਣ ਵਾਲੇ ਇੱਕ ਭਾਰਤੀ ਕਾਰੋਬਾਰੀ ਨੇ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਦੇ ਗੋਲਕੀਪਰ ਪੀਆਰ ਸ੍ਰੀਜੇਸ਼ ਨੂੰ ਇੱਕ ਕਰੋੜ ਰੁਪਏ ਦਾ ਨਗਦ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਸ੍ਰੀਜੇਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਭਾਰਤ ਨੂੰ ਹਾਕੀ ਵਿੱਚ 41 ਸਾਲ ਮਗਰੋਂ ਓਲੰਪਿਕ ਤਗ਼ਮਾ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਭਾਰਤ ਨੇ ਕਾਂਸੀ ਦੇ ਤਗ਼ਮੇ ਦੇ ਮੈਚ ਵਿੱਚ ਜਰਮਨੀ ਨੂੰ 5-4 ਨਾਲ ਹਰਾਇਆ। ਵੀਪੀਐੱਸ ਹੈਲਥਕੇਅਰ ਦੇ ਚੇਅਰਮੈਨ ਅਤੇ ਐੱਮਡੀ ਡਾ. ਸ਼ਮਸ਼ੀਰ ਵਾਯਾਲਿਲ ਨੇ ਕਿਹਾ, ‘‘ਅਸੀਂ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦੇ ਹਾਂ।’’ -ਪੀਟੀਆਈ