ਬਿਊਨਸ ਆਇਰਸ, 25 ਨਵੰਬਰ
ਅਰਜਨਟੀਨਾ ਦੀ ਫੁਟਬਾਲ ਵਿਸ਼ਵ ਕੱਪ ਜੇਤੂ ਟੀਮ ਦੇ ਕਪਤਾਨ ਰਹੇ ਡੀਏਗੋ ਮੈਰਾਡੋਨਾ ਦਾ ਅੱਜ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ। ਉਹ 60 ਸਾਲਾਂ ਦੇ ਸਨ। ਮੈਰਾਡੋਨਾ ਪਿਛਲੇ ਕੁਝ ਸਮੇਂ ਤੋਂ ਸਿਹਤ ਨਾਲ ਜੁੜੇ ਵਿਗਾੜਾਂ ਨਾਲ ਜੂਝ ਰਿਹਾ ਸੀ। ਮੈਰਾਡੋਨਾ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਖੇਡ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮੈਰਾਡੋਨਾ ਦੀ ਅਗਵਾਈ ਵਿੱਚ ਅਰਜਨਟੀਨਾ ਨੇ 1986 ਵਿੱਚ ਵਿਸ਼ਵ ਕੱਪ ਦਾ ਖ਼ਿਤਾਬ ਜਿੱਤਿਆ ਸੀ। -ਏਜੰਸੀ