ਟੋਕੀਓ, 27 ਜੁਲਾਈ
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (69 ਕਿਲੋਗ੍ਰਾਮ) ਨੇ ਓਲੰਪਿਕ ਵਿਚ ਪਹਿਲੀ ਵਾਰ ਖੇਡਦਿਆਂ ਅੱਜ ਨੂੰ ਜਰਮਨੀ ਦੀ ਨੇਦਿਨ ਨੂੰ ਹਰਾ ਕੇ ਕੁਆਰਟਰ ਫਾਈਨਲ ਵਿਚ ਜਗ੍ਹਾ ਬਣਾਈ। ਲਵਲੀਨਾ ਨੇ ਪ੍ਰੀ-ਕੁਆਰਟਰ ਫਾਈਨਲ ਵਿੱਚ 12 ਸਾਲਾ ਵੱਡੀ ਜਰਮਨ ਮੁੱਕੇਬਾਜ਼ ਨੂੰ ਸਖ਼ਤ ਮੁਕਾਬਲੇ ਵਿੱਚ 3-2 ਨਾਲ ਹਰਾਇਆ।