ਦੁਬਈ, 28 ਅਗਸਤ
ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕੋਵਿਡ-19 ਦਾ ਟੈਸਟ ਨੈਗੇਟਿਵ ਆਇਆ ਹੈ ਅਤੇ ਉਹ ਐਤਵਾਰ ਨੂੰ ਇੱਥੇ ਪਾਕਿਸਤਾਨ ਵਿਰੁੱਧ ਏਸ਼ੀਆ ਕੱਪ ਦੇ ਮੈਚ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਵਿਚ ਸ਼ਾਮਲ ਹੋਣ ਲਈ ਤਿਆਰ ਹਨ। ਸਾਬਕਾ ਤਜਰਬੇਕਾਰ ਬੱਲੇਬਾਜ਼ ਦ੍ਰਾਵਿੜ ਮਹਾਂਦੀਪੀ ਟੂਰਨਾਮੈਂਟ ਲਈ ਟੀਮ ਦੀ ਰਵਾਨਗੀ ਤੋਂ ਪਹਿਲਾਂ ਕਰੋਨਾ ਪਾਜ਼ੇਟਿਵ ਆਏ ਸਨ ਪਰ ਹੁਣ ਉਹ ਪੂਰੀ ਤਰ੍ਹਾਂ ਠੀਕ ਹੋ ਗਿਆ ਹੈ।