ਦੁਬਈ, 10 ਅਕਤੂਬਰ
ਆਈਪੀਐਲ ਟੂਰਨਾਮੈਂਟ ਦੇ ਪਹਿਲੇ ਕੁਆਲੀਫਾਇਰ ਵਿਚ ਚੇਨਈ ਸੁਪਰ ਕਿੰਗਜ਼ ਨੇ ਦਿੱਲੀ ਕੈਪੀਟਲ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ ਹੈ। ਚੇਨੱਈ ਦੇ ਐਮਐਸ ਧੋਨੀ ਨੇ ਟਾਸ ਜਿੱਤ ਕੇ ਦਿੱਲੀ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਦਿੱਲੀ ਨੇ ਵੀਹ ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 172 ਦੌੜਾਂ ਬਣਾਈਆਂ। ਚੇਨੱਈ ਦੀ ਸ਼ੁਰੂਆਤ ਚੰਗੀ ਰਹੀ ਤੇ ਉਸ ਨੇ 14 ਓਵਰਾਂ ਵਿੱਚ ਤਿੰਨ ਵਿਕਟਾਂ ਦੇ ਨੁਕਸਾਨ ਨਾਲ 117 ਦੌੜਾਂ ਬਣਾ ਲਈਆਂ ਸਨ। ਇਸ ਤੋਂ ਬਾਅਦ ਚੇਨਈ ਦੀਆਂ ਵਿਕਟਾਂ ਡਿਗਦੀਆਂ ਰਹੀਆਂ ਪਰ ਚੇਨਈ ਨੇ ਜੇਤੂ ਟੀਚਾ ਦੋ ਗੇਂਦਾਂ ਰਹਿੰਦਿਆਂ ਹੀ ਪੂਰਾ ਕਰ ਲਿਆ।