ਨਵੀਂ ਦਿੱਲੀ, 16 ਜਨਵਰੀ
ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਵਿਰਾਟ ਕੋਹਲੀ ਦੀ ਭਾਰਤੀ ਕਪਤਾਨ ਵਜੋਂ ਖੇਡ ਦੇ ਤਿੰਨਾਂ ਫਾਰਮੈਟਾਂ ਵਿਚ ਟੀਮ ਨੂੰ ਅੱਗੇ ਲਿਜਾਣ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਸ਼ਲਾਘਾ ਕੀਤੀ ਹੈ ਪਰ ਨਾਲ ਹੀ ਕਿਹਾ ਹੈ ਕਿ ਕੋਹਲੀ ਦਾ ਕਪਤਾਨੀ ਛੱਡਣ ਦਾ ਫ਼ੈਸਲਾ ਉਸ ਦਾ ਨਿੱਜੀ ਮਾਮਲਾ ਹੈ। ਕੋਹਲੀ ਨੇ ਸ਼ਨਿਚਰਵਾਰ ਨੂੰ ਭਾਰਤ ਦੇ ਸਭ ਤੋਂ ਸਫਲ ਕਪਤਾਨ ਵਜੋਂ ਆਪਣੇ ਸੱਤ ਸਾਲ ਦੇ ਕਪਤਾਨੀ ਕਰੀਅਰ ਦਾ ਅੰਤ ਕੀਤਾ। ਇਸ ਤੋਂ ਇਕ ਦਿਨ ਪਹਿਲਾਂ ਭਾਰਤੀ ਟੀਮ ਦੱਖਣੀ ਅਫਰੀਕਾ ਤੋਂ ਟੈਸਟ ਸੀਰੀਜ਼ 1-2 ਨਾਲ ਹਾਰ ਗਈ ਸੀ। ਕੋਹਲੀ ਦੀ ਅਗਵਾਈ ’ਚ ਭਾਰਤ ਨੇ 68 ਟੈਸਟ ਖੇਡੇ ਤੇ 40 ਜਿੱਤੇ।