ਚੰਡੀਗੜ੍ਹ, 19 ਜੂਨ
ਆਜ਼ਾਦ ਭਾਰਤ ਦੇ ਸਭ ਤੋਂ ਵੱਡੇ ਖਿਡਾਰੀਆਂ ਵਿਚੋਂ ਇਕ ਮਿਲਖਾ ਸਿੰਘ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨੂੰ ਇਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ।ਕਰੋਨਾ ਖ਼ਿਲਾਫ਼ ਮਹੀਨੇ ਤਕ ਲੜਨ ਤੋਂ ਬਾਅਦ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ, “ਮਿਲਖਾ ਸਿੰਘ ਦਾ ਅੰਤਿਮ ਸੰਸਕਾਰ ਸ਼ਨਿਚਰਵਾਰ ਨੂੰ ਸ਼ਾਮ 5 ਵਜੇ ਕੀਤਾ ਜਾਣਾ ਸੀ ਪਰ ਸ਼ਰਧਾਂਜਲੀਆਂ ਭੇਟ ਕਰਨ ਵਾਲਿਆਂ ਦੀ ਭੀੜ ਜ਼ਿਆਦਾ ਹੋਣ ਕਾਰਨ ਇਹ ਕੁਝ ਮਿੰਟ ਪਛੜ ਗਿਆ।ਮਿਲਖਾ ਦੇ ਪਰਿਵਾਰ ਵਿੱਚ ਪੁੱਤਰ ਗੋਲਫਰ ਜੀਵ ਮਿਲਖਾ ਸਿੰਘ ਅਤੇ ਤਿੰਨ ਧੀਆਂ ਹਨ।