ਪੰਜਾਬੀ ਟ੍ਰਿਬਿਊਨ ਵੈਬ ਡੈਸਕ
ਮੁੰਬਈ, 24 ਅਪਰੈਲ
ਇਥੇ ਖੇਡੇ ਜਾ ਰਹੇ ਆਈਪੀਐਲ ਮੈਚ ਵਿਚ ਰਾਜਸਥਾਨ ਰੌਇਲਜ਼ ਨੇ ਕੋਲਕਾਤਾ ਨਾਈਟਰਾਈਡਰਜ਼ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਕੋਲਕਾਤਾ ਨਾਈਟਰਾਈਡਰਜ਼ ਨਿਰਧਾਰਿਤ ਵੀਹ ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ ’ਤੇ ਸਿਰਫ 133 ਦੌੜਾਂ ਹੀ ਬਣਾ ਸਕੀ। ਕੋਲਕਾਤਾ ਵਲੋਂ ਤ੍ਰਿਪਾਠੀ ਨੇ 26 ਗੇਂਦਾਂ ਵਿਚ 36 ਦੌੜਾਂ ਬਣਾਈਆਂ ਜਦਕਿ ਕਾਰਤਿਕ ਤੇ ਨਿਤੀਸ਼ ਰਾਣਾ ਨੇ ਕ੍ਰਮਵਾਰ 25 ਤੇ 22 ਦੌੜਾਂ ਬਣਾਈਆਂ। ਰਾਜਸਥਾਨ ਦੇ ਕ੍ਰਿਸ ਮੌਰਿਸ ਨੇ ਚਾਰ ਵਿਕਟਾਂ ਹਾਸਲ ਕੀਤੀਆਂ। ਦੂਜੇ ਪਾਸੇ ਸੰਜੂ ਸੈਮਸਨ ਨੇ ਕਪਤਾਨੀ ਪਾਰੀ ਖੇਡਦਿਆਂ ਰਾਜਸਥਾਨ ਨੂੰ ਜਿੱਤ ਦਿਵਾਈ। ਰਾਜਸਥਾਨ ਨੇ ਚਾਰ ਵਿਕਟਾਂ ਦੇ ਨੁਕਸਾਨ ਨਾਲ 18.5 ਓਵਰਾਂ ਵਿਚ 134 ਦੌੜਾਂ ਬਣਾ ਕੇ ਮੈਚ ਜਿੱਤ ਲਿਆ।