ਨਵੀਂ ਦਿੱਲੀ, 6 ਜੁਲਾਈ
ਸ਼ਿਖਰ ਧਵਨ ਨੂੰ ਵੈਸਟਇੰਡੀਜ਼ ਖ਼ਿਲਾਫ਼ 22 ਜੁਲਾਈ ਤੋਂ ਤ੍ਰਿਨੀਦਾਦ ਦੇ ਪੋਰਟ ਆਫ ਸਪੇਨ ‘ਚ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਨਿਯਮਤ ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ, ਹਾਰਦਿਕ ਪੰਡਯਾ ਅਤੇ ਰਿਸ਼ਭ ਪੰਤ ਨੂੰ ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ। ਭਾਰਤੀ ਕ੍ਰਿਕਟ ਬੋਰਡ ਦੀ ਸੀਨੀਅਰ ਚੋਣ ਕਮੇਟੀ ਨੇ ਵਨਡੇ ਲਈ 16 ਮੈਂਬਰੀ ਭਾਰਤੀ ਟੀਮ ਦੀ ਚੋਣ ਕੀਤੀ ਹੈ। ਤਿੰਨੋਂ ਵਨਡੇ ਪੋਰਟ ਆਫ ਸਪੇਨ ਵਿੱਚ ਖੇਡੇ ਜਾਣਗੇ। ਵਨਡੇ ਸੀਰੀਜ਼ ਤੋਂ ਬਾਅਦ ਭਾਰਤੀ ਟੀਮ ਵੈਸਟਇੰਡੀਜ਼ ਅਤੇ ਅਮਰੀਕਾ ਦੇ ਖ਼ਿਲਾਫ਼ ਪੰਜ ਟੀ-20 ਅੰਤਰਰਾਸ਼ਟਰੀ ਮੈਚ ਖੇਡੇਗੀ ਜਿਸ ਲਈ ਟੀਮ ਦਾ ਐਲਾਨ ਕੀਤਾ ਜਾਵੇਗਾ। ਟੀਮ: ਸ਼ਿਖਰ ਧਵਨ (ਕਪਤਾਨ), ਰਵਿੰਦਰ ਜਡੇਜਾ (ਉਪ ਕਪਤਾਨ), ਰੁਤੂਰਾਜ ਗਾਇਕਵਾੜ, ਸ਼ੁਭਮਨ ਗਿੱਲ, ਦੀਪਕ ਹੁੱਡਾ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਆਵੇਸ਼ ਖਾਨ, ਪ੍ਰਸਿੱਧ ਕ੍ਰਿਸ਼ਨ, ਮੁਹੰਮਦ ਸਿਰਾਜ ਅਤੇ ਅਰਸ਼ਦੀਪ ਸਿੰਘ।