ਸਿੰਗਾਪੁਰ: ਦੋ ਵਾਰ ਦੀ ਓਲੰਪਿਕ ਤਗਮਾ ਜੇਤੂ ਭਾਰਤ ਦੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਅੱਜ ਇੱਥੇ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਚੀਨ ਦੀ ਵਾਂਗ ਜ਼ੀ ਯੀ ਨੂੰ ਹਰਾ ਕੇ ਸਿੰਗਾਪੁਰ ਓਪਨ ਸੁਪਰ 500 ਟੂਰਨਾਮੈਂਟ ਦਾ ਖ਼ਿਤਾਬ ਜਿੱਤ ਲਿਆ ਹੈ। ਉਸ ਨੇ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜੇਤੂ 22 ਸਾਲਾ ਵਾਂਗ ਨੂੰ 21-9, 11-21, 21-15 ਨਾਲ ਹਰਾਇਆ। ਸਿੰਧੂ ਦਾ ਇਸ ਸੀਜ਼ਨ ਦਾ ਇਹ ਤੀਜਾ ਖਿਤਾਬ ਹੈ। ਪਹਿਲੀ ਗੇਮ ’ਚ ਪਹਿਲੇ ਦੋ ਅੰਕ ਗੁਆਉਣ ਤੋਂ ਬਾਅਦ ਉਸ ਨੇ ਡਰਿਫਟ ਦੀ ਮਦਦ ਨਾਲ ਸ਼ਾਨਦਾਰ ਵਾਪਸੀ ਕਰਦਿਆਂ ਜਿੱਤ ਹਾਸਲ ਕੀਤੀ। ਦੂਜੀ ਗੇਮ ਵਿੱਚ ਵਾਂਗ ਜੇਤੂ ਰਹੀ। ਤੀਜੇ ਅਤੇ ਫੈਸਲਾਕੁਨ ਗੇਮ ਵਿੱਚ ਸਖ਼ਤ ਟੱਕਰ ਦੇਖਣ ਨੂੰ ਮਿਲੀ। ਇਸ ਦੌਰਾਨ ਸਿੰਧੂ ਨੇ ਸ਼ਾਨਦਾਰ ਖੇਡ ਕਾਇਮ ਰੱਖਦਿਆਂ ਖਿਤਾਬ ਆਪਣੇ ਨਾਮ ਕਰ ਲਿਆ। -ਪੀਟੀਆਈ
ਮੋਦੀ ਨੇ ਸਿੰਧੂ ਨੂੰ ਵਧਾਈ ਦਿੱਤੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਹਿਲੀ ਵਾਰ ਸਿੰਗਾਪੁਰ ਓਪਨ ਦਾ ਖਿਤਾਬ ਜਿੱਤਣ ਵਾਲੀ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਦੇਸ਼ ਲਈ ਮਾਣ ਵਾਲੀ ਗੱਲ ਹੈ। ਇਹ ਜਿੱਤ ਦੇਸ਼ ਦੇ ਹੋਰ ਖਿਡਾਰੀਆਂ ਨੂੰ ਪ੍ਰੇਰਿਤ ਕਰੇਗੀ। -ਪੀਟੀਆਈ