ਸ਼ਾਰਜਾਹ, 23 ਸਤੰਬਰ
ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਤੀਜੇ ਅਤੇ ਆਖਰੀ ਇੱਕ ਰੋਜ਼ਾ ਮੈਚ ’ਚ 7 ਵਿਕਟਾਂ ਨਾਲ ਹਰਾ ਕੇ ਲੜੀ ’ਚ ਕਲੀਨ ਸਵੀਪ ਕਰਨ ਤੋਂ ਰੋਕ ਦਿੱਤਾ। ਏਡਨ ਮਾਰਕਰਮ ਦੀ 69 ਦੌੜਾਂ ਦੀ ਨਾਬਾਦ ਪਾਰੀ ਦੀ ਬਦੌਲਤ ਦੱਖਣੀ ਅਫਰੀਕਾ ਨੇ 170 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 17 ਓਵਰ ਬਾਕੀ ਰਹਿੰਦਿਆਂ ਤਿੰਨ ਵਿਕਟਾਂ ’ਤੇ 170 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਇਸ ਤੋਂ ਪਹਿਲਾਂ ਅਫਗਾਨਿਸਤਾਨ ਦੀ ਟੀਮ 34 ਓਵਰਾਂ ’ਚ ਸਿਰਫ 169 ਦੌੜਾਂ ’ਤੇ ਹੀ ਢੇਰ ਹੋ ਗਈ। ਅਫਗਾਨਿਸਤਾਨ ਨੇ ਲੜੀ 2-1 ਨਾਲ ਜਿੱਤ ਲਈ ਹੈ। ਦੱਖਣੀ ਅਫਰੀਕਾ ਦੀ ਟੀਮ ਪਹਿਲੇ ਦੋ ਮੈਚਾਂ ਵਿੱਚ 106 ਅਤੇ 134 ਦੌੜਾਂ ’ਤੇ ਹੀ ਢੇਰ ਹੋ ਗਈ ਸੀ ਪਰ ਮਾਰਕਰਮ ਨੇ ਸ਼ਾਰਜਾਹ ਕ੍ਰਿਕਟ ਸਟੇਡੀਅਮ ਵਿੱਚ ਧੀਮੀ ਪਿੱਚ ’ਤੇ ਚੰਗੀ ਪਾਰੀ ਖੇਡ ਕੇ ਆਪਣੀ ਟੀਮ ਦੀ ਜਿੱਤ ਯਕੀਨੀ ਬਣਾਈ। ਪਿਛਲੇ ਮੈਚ ਵਿੱਚ ਸੈਂਕੜਾ ਜੜਨ ਵਾਲੇ ਰਹਿਮਾਨਉੱਲ੍ਹਾ ਗੁਰਬਾਜ਼ ਨੇ ਅਫਗਾਨਿਸਤਾਨ ਲਈ 94 ਗੇਂਦਾਂ ਵਿੱਚ 89 ਦੌੜਾਂ ਦੀ ਪਾਰੀ ਖੇਡੀ। ਇਸ ਮਗਰੋਂ ਟੀਮ ਦੇ ਸਿਖਰਲੇ ਅੱਠ ਬੱਲੇਬਾਜ਼ਾਂ ’ਚੋਂ ਕੋਈ ਹੋਰ 10 ਦੌੜਾਂ ਤੋਂ ਵੱਧ ਨਹੀਂ ਬਣਾ ਸਕਿਆ। ਦੱਖਣੀ ਅਫਰੀਕਾ ਲਈ ਲੁੰਗੀ ਐੱਨਗਿਡੀ, ਐੱਨ ਪੀਟਰ ਅਤੇ ਐਂਡੀਲੇ ਫੇਹਲੁਕਵਾਯੋ ਨੇ ਦੋ-ਦੋ ਵਿਕਟਾਂ ਲਈਆਂ। -ਪੀਟੀਆਈ