ਬਾਰਬਾਡੋਸ, 30 ਜੂਨ
ਭਾਰਤੀ ਹਰਫਨਮੌਲ ਖਿਡਾਰੀ ਰਾਵਿੰਦਰ ਜਡੇਜਾ ਨੇ ਅੱਜ ਟੀ-20 ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਟੀਮ ਦੇ ਦੋ ਦਿੱਗਜ ਖਿਡਾਰੀਆਂ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਵਿਸ਼ਵ ਕੱਪ ਫਾਈਨਲ ਜਿੱਤਣ ਤੋਂ ਤੁਰੰਤ ਬਾਅਦ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ। ਟੀਮ ਇੰਡੀਆ ਨੇ ਸ਼ਨਿਚਰਵਾਰ ਨੂੰ ਬਾਰਬਾਡੋਸ ’ਚ ਫਾਈਨਲ ’ਚ ਦੱਖਣੀ ਅਫਰੀਕਾ ਨੂੰ ਹਰਾ ਕੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ।