ਦਾਂਬੁੱਲਾ, 21 ਜੁਲਾਈ
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆ ਕੱਪ ਵਿਚ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਦਿਆਂ ਯੂਏਈ ਨੂੰ 78 ਦੌੜਾਂ ਨਾਲ ਹਰਾ ਦਿੱਤਾ। ਇਸ ਮੈਚ ਵਿਚ ਕਪਤਾਨ ਹਰਮਨਪ੍ਰੀਤ ਕੌਰ ਨੇ 66 ਅਤੇ ਰਿਚਾ ਘੋਸ਼ ਨੇ 64 ਦੌੜਾਂ ਬਣਾ ਕੇ ਜਿੱਤ ਦਾ ਮੁੱਢ ਬੰਨ੍ਹਿਆ। ਭਾਰਤ ਦੋ ਮੈਚਾਂ ਵਿੱਚ ਦੋ ਜਿੱਤਾਂ ਨਾਲ ਗਰੁੱਪ ਏ ਵਿੱਚ ਸਿਖਰ ’ਤੇ ਹੈ। ਯੂਏਈ ਹੁਣ ਤੱਕ ਆਪਣੇ ਦੋਵੇਂ ਮੈਚ ਹਾਰ ਕੇ ਸਭ ਤੋਂ ਹੇਠਲੇ ਸਥਾਨ ’ਤੇ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 201 ਦੌੜਾਂ ਬਣਾਈਆਂ ਜਦਕਿ ਯੂਏਈ ਦੀ ਟੀਮ ਵੀਹ ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ’ਤੇ ਸਿਰਫ 123 ਦੌੜਾਂ ਹੀ ਬਣਾ ਸਕੀ।