ਨਵੀਂ ਦਿੱਲੀ: ਇੱਥੇ ਮਹਿਲਾ ਟੀ-20 ਏਸ਼ੀਆ ਕੱਪ ਦੇ ਫਾਈਨਲ ’ਚ ਸ੍ਰੀਲੰਕਾ ਨੇ ਭਾਰਤ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ। ਭਾਰਤ ਵੱਲੋਂ ਸਮਰਿਤੀ ਮੰਦਾਨਾ ਨੇ 60 ਦੌੜਾਂ ਬਣਾਈਆਂ। ਸ੍ਰੀਲੰਕਾ ਨੇ 18.4 ਓਵਰਾਂ ’ਚ ਹੀ ਦੋ ਵਿਕਟਾਂ ਦੇ ਨੁਕਸਾਨ ਨਾਲ ਜੇਤੂ ਟੀਚਾ ਪੂਰਾ ਕਰ ਲਿਆ। ਸ੍ਰੀਲੰਕਾ ਵੱਲੋਂ ਸਭ ਤੋਂ ਵੱਧ ਦੌੜਾਂ 69 ਹਰਸ਼ਿਤਾ ਨੇ ਬਣਾਈਆਂ। -ਪੀਟੀਆਈ