ਊਧਮਪੁਰ/ਜੰਮੂ, 28 ਜੂਨ
ਸਾਲਾਨਾ ਅਮਰਨਾਥ ਯਾਤਰਾ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜੰਮੂ-ਬਨਿਹਾਲ ਤੱਕ ਮੌਕ ਡਰਿੱਲ ਕੀਤੀ ਗਈ। ਪੁਲੀਸ ਦੇ ਵਧੀਕ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਸੁਰੱਖਿਆ ਵਾਹਨਾਂ ਦੇ ਕਾਫ਼ਲੇ ਦੀ ਅਗਵਾਈ ਕਰਦੇ ਹੋਏ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਜਾਇਜ਼ਾ ਲਿਆ। ਦੱਖਣੀ ਕਸ਼ਮੀਰ ਦੇ ਹਿਮਾਲਿਆ ਵਿਚ ਸਥਿਤ ਪਵਿੱਤਰ ਗੁਫਾ ਦੀ 62 ਦਿਨਾਂ ਦੀ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 31 ਅਗਸਤ ਨੂੰ ਸਮਾਪਤ ਹੋਵੇਗੀ।