ਨਵੀਂ ਦਿੱਲੀ, 28 ਜੂਨ
ਆਮ ਆਦਮੀ ਪਾਰਟੀ (ਆਪ) ਨੇ ਅੱਜ ਸਾਂਝੇ ਸਿਵਲ ਕੋਡ (ਯੂਸੀਸੀ) ਨੂੰ ਆਪਣਾ ਸਿਧਾਂਤਕ ਸਮਰਥਨ ਦਿੱਤਾ ਪਰ ਕਿਹਾ ਕਿ ਇਸ ਨੂੰ ਸਾਰੀਆਂ ਸਬੰਧਤ ਧਿਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਹੀ ਸਹਿਮਤੀ ਨਾਲ ਲਿਆਂਦਾ ਜਾਣਾ ਚਾਹੀਦਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ ਕਿਹਾ ਕਿ ਸਰਕਾਰ ਨੂੰ ਇਸ ਤਜਵੀਜ਼ ‘ਤੇ ਸਿਆਸੀ ਪਾਰਟੀਆਂ ਅਤੇ ਗੈਰ-ਸਿਆਸੀ ਸੰਗਠਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ।