ਜੰਮੂ, 7 ਜੁਲਾਈ
ਇਥੋਂ ਦੇ ਰਾਜੌਰੀ ਜ਼ਿਲ੍ਹੇ ਵਿਚ ਅੱਜ ਤੜਕੇ ਦਹਿਸ਼ਤਗਰਦਾਂ ਨੇ ਫੌਜੀ ਕੈਂਪ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਇਕ ਜਵਾਨ ਜ਼ਖ਼ਮੀ ਹੋ ਗਿਆ। ਇਸ ਦੌਰਾਨ ਫੌਜ ਨੇ ਵੀ ਗੋਲੀਬਾਰੀ ਕੀਤੀ। ਦੋਵਾਂ ਪਾਸਿਆਂ ਤੋਂ ਅੱਧਾ ਘੰਟਾ ਗੋਲੀਬਾਰੀ ਹੁੰਦੀ ਰਹੀ। ਇਸ ਦੌਰਾਨ ਦਹਿਸ਼ਤਗਰਦ ਜੰਗਲ ਵੱਲ ਫਰਾਰ ਹੋ ਗਏ। ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਅੱਜ ਦਹਿਸ਼ਤਗਰਦਾਂ ਨੇ ਸਵੇਰੇ ਚਾਰ ਵਜੇ ਗਲੌਥੀ ਪਿੰਡ ਦੇ ਮੰਜਾਕੋਟ ਪੋਸਟ ਵੱਲ ਗੋਲੀਆਂ ਚਲਾਈਆਂ ਪਰ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਦਹਿਸ਼ਤਗਰਦਾਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਹੈ। ਇਸ ਤੋਂ ਪਹਿਲਾਂ ਬੀਤੇ ਦਿਨੀਂ ਕੁਲਗਾਮ ਵਿਚ ਵੀ ਦਹਿਸ਼ਤਗਰਦਾਂ ਖਿਲਾਫ ਕਾਰਵਾਈ ਜਾਰੀ ਹੈ।