ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਸਤੰਬਰ
ਰਾਜਧਾਨੀ ਦਿੱਲੀ ਦੇ ਓਲਡ ਰਾਜਿੰਦਰ ਨਗਰ ਵਿੱਚ ਸਥਿਤ ਕੋਚਿੰਗ ਸੈਂਟਰ ਵਿੱਚ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਅਦਾਲਤ ਨੇ ਰਾਓ ਆਈਏਐਸ ਸਟੱਡੀ ਸਰਕਲ ਦੇ ਸੀਈਓ ਤੇ ਕੋਆਰਡੀਨੇਟਰ ਨੂੰ 7 ਦਸੰਬਰ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਕੋਚਿੰਗ ਸੈਂਟਰ ’ਚ ਮੀਂਹ ਦਾ ਪਾਣੀ ਭਰਨ ਕਾਰਨ ਸਿਵਲ ਪ੍ਰੀਖਿਆ ਦੀ ਤਿਆਰੀ ਕਰਦੇ ਤਿੰਨ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕਾਂ ਵਿੱਚ ਉੱਤਰ ਪ੍ਰਦੇਸ਼ ਦੇ ਅੰਬੇਡਕਰ ਨਗਰ ਦੀ ਸ਼੍ਰੇਆ ਯਾਦਵ, ਤੇਲੰਗਾਨਾ ਦੀ ਤਾਨਿਆ ਸੋਨੀ ਅਤੇ ਕੇਰਲ ਦੇ ਏਰਨਾਕੁਲਮ ਦੇ ਨਿਵਿਨ ਡਾਲਵਿਨ ਸ਼ਾਮਲ ਸਨ। ਦਿੱਲੀ ਹਾਈ ਕੋਰਟ ਨੇ ਕੋਚਿੰਗ ਸੈਂਟਰ ਦੀ ਇਮਾਰਤ ਦੇ ਬੇਸਮੈਂਟ ਵਿੱਚ ਹੋਈਆਂ ਮੌਤਾਂ ਦੀ ਜਾਂਚ ਪੁਲੀਸ ਤੋਂ ਸੀਬੀਆਈ ਨੂੰ ਸੌਂਪ ਦਿੱਤੀ ਸੀ।