ਜੋਗਿੰਦਰ ਸਿੰਘ ਮਾਨ
ਮਾਨਸਾ, 26 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਸ਼ਹਿਰ ਦੇ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੌਧਰੀ ਨੇਮ ਚੰਦ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐੱਸਟੀਸੀਐੱਲ) ਦੇ ਡਾਇਰੈਕਟਰ ਲਾਇਆ ਹੈ। ਇਸੇ ਤਰ੍ਹਾਂ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੁਰ ਸਿੰਘ ਦੇ ਜਸਬੀਰ ਸਿੰਘ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਦੋਨਾਂ ਡਾਇਰੈਕਟਰਜ਼ ਦੀ ਦੋ-ਦੋ ਸਾਲ ਲਈ ਨਿਯੁਕਤੀ ਕੀਤੀ ਗਈ ਹੈ।