ਇੰਦੌਰ, 30 ਅਕਤੂਬਰ
ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਆਉਣ ਵਾਲਾ ਜਹਾਜ਼ ਪਹਿਲਾਂ ਹੀ ਸ਼ਾਮ 4.38 ਵਜੇ ਇੰਦੌਰ ਤੋਂ ਮੁੰਬਈ ਲਈ ਰਵਾਨਾ ਹੋ ਚੁੱਕੀ ਸੀ। ਪੁਲੀਸ ਡਿਪਟੀ ਕਮਿਸ਼ਨਰ ਵਿਨੋਦ ਕੁਮਾਰ ਮੀਣਾ ਨੇ ਪੀਟੀਆਈ ਨੂੰ ਦੱਸਿਆ ਕਿ ਏਅਰ ਇੰਡੀਆ (Air India) ਦੀ ਉਡਾਣ ਵਿੱਚ ਪਾਈਪ ਬੰਬ ਰੱਖੇ ਜਾਣ ਦਾ ਸੁਨੇਹਾ ਸਾਡੀ ਜਾਂਚ ਵਿੱਚ ਫਰਜ਼ੀ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਧਮਕੀ ਭਰਿਆ ਸੰਦੇਸ਼ ਪੋਸਟ ਕਰਨ ਵਾਲੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਮੰਗਲਵਾਰ ਨੂੰ ਵੱਖ-ਵੱਖ ਭਾਰਤੀ ਏਅਰਲਾਈਨਾਂ ਦੁਆਰਾ ਸੰਚਾਲਿਤ 100 ਤੋਂ ਵੱਧ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ। 16 ਦਿਨਾਂ ਵਿੱਚ 510 ਤੋਂ ਵੱਧ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਧਮਕੀਆਂ ਮਿਲੀਆਂ ਹਨ ਜੋ ਬਾਅਦ ਵਿੱਚ ਝੂਠੀਆਂ ਸਾਬਤ ਹੋਈਆਂ। ਪੀਟੀਆਈ