ਸ਼ਿਮਲਾ, 5 ਨਵੰਬਰ
ਕਾਂਗਰਸ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਮੌਜੂਦਗੀ ਵਿੱਚ ਅੱਜ ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਪਾਰਟੀ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ, 300 ਯੂਨਿਟ ਮੁਫਤ ਬਿਜਲੀ, 18 ਤੋਂ 60 ਸਾਲ ਦੀਆਂ ਸਾਰੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਦੇਣ ਅਤੇ ਹਰ ਹਲਕੇ ਵਿੱਚ 10 ਕਰੋੜ ‘ਸਟਾਰਟਅੱਪ ਫੰਡ’ ਦੇਣ ਦਾ ਵਾਅਦਾ ਕੀਤਾ ਹੈ।