ਨਵੀਂ ਦਿੱਲੀ, 23 ਜੂਨ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਨੂੰ ਕਿਹਾ ਕਿ ਦਿੱਲੀ ਵਿਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਲਈ ਕੇਂਦਰ ਸਰਕਾਰ ਦੇ ਆਰਡੀਨੈਂਸ ‘ਤੇ ਫੈਸਲਾ ਸੰਸਦ ਦੇ ਆਗਾਮੀ ਮੌਨਸੂਨ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਾਇਦ ਪਤਾ ਹੋਵੇਗਾ ਕਿ ਆਰਡੀਨੈਂਸ ਦਾ ਵਿਰੋਧ ਜਾਂ ਸਮਰਥਨ ਸੰਸਦ ਦੇ ਅੰਦਰ ਹੁੰਦਾ ਹੈ ਨਾ ਕਿ ਸੰਸਦ ਦੇ ਬਾਹਰ। ਸ੍ਰੀ ਖੜਗੇ ਦੀ ਇਹ ਟਿੱਪਣੀ ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਦੇ ਵੀਰਵਾਰ ਨੂੰ ਇਹ ਕਹਿਣ ਤੋਂ ਬਾਅਦ ਆਈ ਹੈ ਕਿ ਜੇ ਕਾਂਗਰਸ ਨੇ ਦਿੱਲੀ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਬਾਰੇ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਦੇਣ ਦਾ ਵਾਅਦਾ ਨਹੀਂ ਕੀਤਾ ਤਾਂ ‘ਆਪ’ ਵਿਰੋਧੀ ਪਾਰਟੀਆਂ ਦੀ ਮੀਟਿੰਗ ਤੋਂ ਵਾਕਆਊਟ ਕਰ ਦੇਵੇਗੀ।