ਚੰਡੀਗੜ੍ਹ, 8 ਜੁਲਾਈ
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਚਲਾਈਆਂ ਦੋ ਵੱਖ-ਵੱਖ ਤਲਾਸ਼ੀ ਮੁਹਿੰਮਾਂ ਦੌਰਾਨ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਾਮਦ ਕੀਤੇ ਗਏ ਹਨ।
ਬੀਐੱਸਐੱਫ਼ ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਾਨ ਵਿੱਚੋਂ ਪਾਕਿਸਤਾਨੀ ਡਰੋਨ ਡੀਜੀਆਈ ਮੈਵਿਕ 3 ਕਲਾਸਿਕ
ਬਰਾਮਦ ਕੀਤਾ ਹੈ, ਜੋ ਕਿ ਚੀਨ ਦਾ ਬਣਿਆ ਹੋਇਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰੋੜਾਵਾਲਾ ਵਿਚੋਂ ਸੂਚਨਾ ਦੇ ਅਧਾਰ ‘ਤੇ ਕੀਤੀ ਤਲਾਸ਼ੀ ਦੌਰਾਨ 250 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ ਗਈ ਹੈ। -ਆਈਏਐੱਨਐੱਸ