ਸੰਯੁਕਤ ਰਾਸ਼ਟਰ, 29 ਜੂਨ
ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਬੱਚਿਆਂ ਦੀ ਬਿਹਤਰ ਸੁਰੱਖਿਆ ਲਈ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਹਵਾਲਾ ਦਿੰਦਿਆਂ ਬੱਚਿਆਂ ‘ਤੇ ਹਥਿਆਰਬੰਦ ਸੰਘਰਸ਼ ਦੇ ਪ੍ਰਭਾਵ ਬਾਰੇ ਆਪਣੀ ਸਾਲਾਨਾ ਰਿਪੋਰਟ ਵਿਚੋਂ ਭਾਰਤ ਦਾ ਨਾਂ ਹਟਾ ਦਿੱਤਾ ਹੈ। ਗੁਟੇਰੇਜ਼ ਨੇ ਪਿਛਲੇ ਸਾਲ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਉਹ ਆਪਣੇ ਵਿਸ਼ੇਸ਼ ਪ੍ਰਤੀਨਿਧੀ ਨਾਲ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਸੁਆਗਤ ਕਰਦੇ ਹਨ ਅਤੇ ਭਵਿੱਖ ਵਿੱਚ ਰਿਪੋਰਟ ਵਿੱਚੋਂ ਭਾਰਤ ਦਾ ਨਾਂ ਹਟਾਇਆ ਜਾ ਸਕਦਾ ਹੈ।