ਸ੍ਰੀਨਗਰ, 3 ਨਵੰਬਰ
ਸਾਬਕਾ ਮੰਤਰੀ ਸੁਨੀਲ ਸ਼ਰਮਾ ਨੂੰ ਅੱਜ ਜੰਮੂ ਕਸ਼ਮੀਰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਕਿਸ਼ਤਵਾੜ ਜ਼ਿਲ੍ਹੇ ਦੇ ਪੱਦਰ ਨਾਗਸੇਨੀ ਤੋਂ ਵਿਧਾਇਕ ਸ਼ਰਮਾ ਦਾ ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਨਾ ਤੈਅ ਹੈ। ਭਾਜਪਾ ਦੇ ਇਕ ਤਰਜਮਾਨ ਨੇ ਇੱਥੇ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਕਿਹਾ, ‘‘ਸੁਨੀਲ ਸ਼ਰਮਾ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ।’’ ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਭਾਜਪਾ ਆਗੂ ਸ਼ਰਮਾ (47) ਦਾ ਇਹ ਦੂਜਾ ਕਾਰਜਕਾਲ ਹੋਵੇਗਾ। ਉਨ੍ਹਾਂ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ 2022 ਦੀ ਹੱਦਬੰਦੀ ਪ੍ਰਕਿਰਿਆ ਤੋਂ ਬਾਅਦ ਨਵੇਂ ਗਠਿਤ ਚੋਣ ਖੇਤਰ ਪੱਦਰ ਨਾਗਸੇਨੀ ਤੋਂ ਮਾਮੂਲੀ ਫ਼ਰਕ ਨਾਲ ਜਿੱਤ ਹਾਸਲ ਕੀਤੀ। -ਪੀਟੀਆਈ