ਨਵੀਂ ਦਿੱਲੀ, 23 ਅਕਤੂਬਰ
ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਵੱਲੋਂ ਵਾਇਨਾਡ ਲੋਕ ਸਭਾ ਉਪ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ। ਇਸ ਦੌਰਾਨ ਉਨ੍ਹਾਂ ਨਾਲ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਹੋਰ ਨੇਤਾਵਾਂ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਮੰਗਲਵਾਰ ਨੂੰ ਸੋਨੀਆ ਗਾਂਧੀ ਦੇ ਨਾਲ ਕੇਰਲ ਪਹੁੰਚਣ ਤੋਂ ਬਾਅਦ ਹਲਕੇ ਦੇ ਇੱਕ ਸਥਾਨਕ ਪਰਿਵਾਰ ਅਤੇ ਇੱਕ ਸਾਬਕਾ ਸੈਨਿਕ ਦੇ ਘਰ ਗਈ।
ਆਪਣੀ ਨਾਮਜ਼ਦਗੀ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਕਲਪੇਟਾ ਬੱਸ ਸਟੈਂਡ ਤੋਂ ਸਵੇਰੇ 11:00 ਵਜੇ ਰੋਡ ਸ਼ੋਅ ਕਰਨ ਵਾਲੇ ਹਨ। ਇਸ ਤੋਂ ਬਾਅਦ ਉਹ ਕਲਪੇਟਾ ਸਥਿਤ ਜ਼ਿਲ੍ਹਾ ਕੁਲੈਕਟਰ ਦਫ਼ਤਰ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। -ਏਐੱਨਆਈ