ਇੰਫਾਲ, 29 ਜੂਨ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਆਪਣੇ ਦੋ ਦਿਨਾਂ ਦੌਰੇ ਲਈ ਮਨੀਪੁਰ ਪੁੱਜ ਗਏ। ਇਸ ਦੌਰਾਨ ਮਨੀਪੁਰ ਪੁਲੀਸ ਨੇ ਹਿੰਸਾ ਦੇ ਡਰੋਂ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਚੂਰਾਚੰਦਪੁਰ ਜਾ ਰਹੇ ਕਾਫ਼ਲੇ ਨੂੰ ਬਿਸ਼ਨੂਪੁਰ ਵਿਖੇ ਰੋਕ ਲਿਆ। ਉਹ ਸੂਬੇ ਵਿੱਚ ਰਾਹਤ ਕੈਂਪਾਂ ‘ਚ ਜਾਤੀ ਹਿੰਸਾ ਕਾਰਨ ਬੇਘਰ ਹੋਏ ਲੋਕਾਂ ਨੂੰ ਮਿਲਣ ਜਾ ਰਹੇ ਸਨ। ਰਾਹੁਲ ਨੇ ਨਾਗਰਿਕ ਸੰਗਠਨਾਂ ਨਾਲ ਗੱਲਬਾਤ ਵੀ ਕਰਨੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ 3 ਮਈ ਨੂੰ ਮਨੀਪੁਰ ‘ਚ ਹਿੰਸਾ ਭੜਕਣ ਤੋਂ ਬਾਅਦ ਕਾਂਗਰਸ ਨੇਤਾ ਦਾ ਉੱਤਰ-ਪੂਰਬੀ ਰਾਜ ਦਾ ਇਹ ਪਹਿਲਾ ਦੌਰਾ ਹੈ। ਇੰਫਾਲ ਪਹੁੰਚਣ ਤੋਂ ਬਾਅਦ ਰਾਹੁਲ ਗਾਂਧੀ ਚੂਰਾਚੰਦਪੁਰ ਜ਼ਿਲ੍ਹੇ ਲਈ ਰਵਾਨਾ ਹੋ ਗਏ, ਜਿੱਥੇ ਉਹ ਰਾਹਤ ਕੈਂਪਾਂ ਦਾ ਦੌਰਾ ਕਰਨਾ ਸੀ ਪਰ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ।