ਨਵੀਂ ਦਿੱਲੀ, 26 ਜੂਨ
ਐੱਸਐਂਡਪੀ ਗਲੋਬਲ ਰੇਟਿੰਗਜ਼ ਨੇ ਅੱਜ ਸਾਲ 2023-24 ਲਈ ਭਾਰਤ ਦੀ ਜੀਡੀਪੀ ਵਿਕਾਸ ਦਰ ਦੇ 6 ਫੀਸਦੀ ਦੇ ਅਨੁਮਾਨ ਨੂੰ ਬਰਕਰਾਰ ਰੱਖਿਆ। ਰੇਟਿੰਗ ਏਜੰਸੀ ਨੇ ਇਹ ਵੀ ਕਿਹਾ ਕਿ ਏਸ਼ੀਆ ਪ੍ਰਸ਼ਾਂਤ ਖੇਤਰ ਵਿੱਚ ਭਾਰਤ ਦੀ ਵਿਕਾਸ ਦਰ ਸਭ ਤੋਂ ਵੱਧ ਹੋਵੇਗੀ। ਘਰੇਲੂ ਅਰਥਵਿਵਸਥਾ ਦੀ ਮਜ਼ਬੂਤੀ ਕਾਰਨ ਮੌਜੂਦਾ ਵਿੱਤੀ ਸਾਲ ਅਤੇ ਅਗਲੇ ਵਿੱਤੀ ਸਾਲ ਲਈ ਵਿਕਾਸ ਦੇ ਅਨੁਮਾਨਾਂ ਨੂੰ ਕੋਈ ਬਦਲਾਅ ਨਹੀਂ ਕੀਤਾ ਗਿਆ।