ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ ,21 ਸਤੰਬਰ
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਵੇਲੇ ਸਦਮਾ ਪੁੱਜਿਆ ਜਦੋਂ ਉਹਨਾਂ ਦੀ ਪਤਨੀ ਸ਼੍ਰੀਮਤੀ ਮਧੂਮਿਤਾ ਦਾ ਸਵੇਰੇ ਸਮੇਂ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਹਨਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਉਣ ’ਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹਨਾਂ ਦਾ ਦਿਹਾਂਤ ਹੋ ਗਿਆ। ਮ੍ਰਿਤਕ ਦੇਹ ਦਾ ਦੁਰਗਿਆਨਾ ਮੰਦਰ ਨੇੜੇ ਸ਼ਮਸ਼ਾਨ ਘਾਟ ਵਿੱਚ ਸਸਕਾਰ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਜੀਵਨ ਜੋਤ ਕੌਰ, ਸਾਬਕਾ ਕਾਂਗਰਸੀ ਵਿਧਾਇਕ ਰਾਜਕੁਮਾਰ ਵੇਰਕਾ, ਸੁਨੀਲ ਦੱਤੀ, ਪਿੰਗਲਵਾੜਾ ਸੰਸਥਾ ਦੀ ਮੁਖੀ ਡਾਕਟਰ ਇੰਦਰਜੀਤ ਕੌਰ ਨੇ ਮੌਕੇ ਪੁੱਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।