ਲੰਡਨ, 29 ਜੂਨ
ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਸਤੰਬਰ ‘ਚ ਪ੍ਰਸਤਾਵਿਤ ਜੀ-20 ਸੰਮੇਲਨ ਲਈ ਭਾਰਤ ਆਉਣ ਦੀ ਸੰਭਾਵਨਾ ਪ੍ਰਗਟਾਈ ਹੈ। ਆਪਣੀ ਸਰਕਾਰੀ ਰਿਹਾਇਸ਼ ’10 ਡਾਊਨਿੰਗ ਸਟ੍ਰੀਟ’ ‘ਤੇ ‘ਬਰਤਾਨੀਆ-ਭਾਰਤ ਹਫ਼ਤਾ 2023’ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਸ੍ਰੀ ਸੁਨਕ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋਹਾਂ ਦੇਸ਼ਾਂ ਵਿਚਕਾਰ ਵਪਾਰਕ ਸਬੰਧਾਂ ਨੂੰ ਵਧਾਉਣ ਦੀਆਂ ਵਿਸ਼ਾਲ ਸੰਭਾਵਨਾਵਾਂ ਬਾਰੇ ਪੂਰੀ ਤਰ੍ਹਾਂ ਸਹਿਮਤ ਹਨ।