ਚੰਡੀਗੜ੍ਹ: ਚੰਡੀਗੜ੍ਹ ਦੀ ਮੁਟਿਆਰ ਨੂੰ ਪਾਰਟ ਟਾਈਮ ਨੌਕਰੀ ਦਿਵਾਉਣ ਦੇ ਨਾਮ ‘ਤੇ 2.09 ਲੱਖ ਰੁਪਏ ਦੀ ਠੱਗੀ ਵੱਜੀ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸਾਈਬਰ ਕ੍ਰਾਈਮ ਦੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਕਿਸੇ ਨੇ ਉਸ ਨੂੰ ਆਨਲਾਈਨ ਹੀ ਪਾਰਟ ਟਾਈਮ ਨੌਕਰੀ ਦਿਵਾਉਣ ਦੇ ਨਾਮ ‘ਤੇ ਵੱਖ-ਵੱਖ ਸਮੇਂ ‘ਤੇ 2.09 ਲੱਖ ਰੁਪਏ ਲੈ ਲਏ। ਉਸ ਤੋਂ ਬਾਅਦ ਨਾ ਤਾਂ ਨੌਕਰੀ ਦਿਵਾਈ ਤੇ ਨਾ ਹੀ ਉਸ ਦੇ ਰਕਮ ਵਾਪਸ ਕੀਤੀ। ਥਾਣਾ ਸਾਈਬਰ ਕ੍ਰਾਈਮ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਟਨਸ