ਪੱਤਰ ਪ੍ਰੇਰਕ
ਫਗਵਾੜਾ, 28 ਅਪਰੈਲ
ਇੱਥੇ ਅੱਜ ਚਹੇੜੂ ਰੇਲਵੇ ਸਟੇਸ਼ਨ ਨੇੜੇ ਨੌਜਵਾਨ ਨੇ ਰੇਲਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ (26) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਮਾਧੋਪੁਰ ਵਜੋਂ ਹੋਈ ਹੈ। ਰੇਲਵੇ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਤਾਂ ਪੁਲੀਸ ਨੇ ਰੇਲ ਪਟੜੀਆਂ ‘ਤੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਲਾਸ਼ ਪਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਜੋ ਕਿ ਕਾਰਾਂ ਦੀ ਕੰਪਨੀ ‘ਚ ਕੰਮ ਕਰਦਾ ਸੀ ਤੇ ਇਸ ਨੇ ਆਪਣਾ ਸਪਲੈਂਡਰ ਮੋਟਰਸਾਈਕਲ ਸੜਕ ਲਾਗੇ ਖੜ੍ਹਾ ਕਰ ਦਿੱਤਾ ਤੇ ਟ੍ਰੇਨ ਨੰਬਰ 15708 ਹੇਠਾਂ ਆ ਕੇ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਨੇ ਇਸ ਸਬੰਧੀ 174 ਤਹਿਤ ਕਾਰਵਾਈ ਕਰਵਾਈ ਹੈ ਤੇ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।