ਨਿੱਜੀ ਪੱਤਰ ਪ੍ਰੇਰਕ
ਧੂਰੀ, 25 ਜੂਨ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਅਨਵਰ ਭਸੌੜ ਨੇ ਸ਼ਹਿਰ ਦੇ ਬਾਗੜੀਆਂ ਚੌਕ ਤੋਂ ਮਾਲੇਰਕੋਟਲਾ ਚੌਕ ਤੱਕ ਖ਼ਸਤਾ ਹਾਲਤ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਹੈ। ਸ੍ਰੀ ਭਸੌੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਆਪਣੇ ਧੂਰੀ ਹਲਕੇ ਵਿੱਚ ਵਿਕਾਸ ਕਾਰਜ ਵੱਡੇ ਪੱਧਰ ‘ਤੇ ਜਾਰੀ ਹਨ। ਇਸ ਖ਼ਸਤਾ ਹਾਲਤ ਸੜਕ ਦਾ ਲਗਭਗ 4 ਲੱਖ 65000 ਹਜ਼ਾਰ ਰੁਪਏ ਦੀ ਲਾਗਤ ਨਾਲ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਹੋਰ ਵੀ ਸੜਕਾਂ ਦੇ ਨਿਰਮਾਣ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ ਮੌਕੇ ਅਸ਼ਵਨੀ ਕੁਮਾਰ ਕਾਰਜਸਾਧਕ ਅਫਸਰ, ਨਗਰ ਕੌਂਸਲ ਧੂਰੀ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ ਜੌਲੀ, ਕੌਂਸਲਰ ਭੂਪਿੰਦਰ ਸਿੰਘ, ਸੁਖਪਾਲ ਸਿੰਘ ਪਾਲਾ, ਅਨਿਲ ਮਿੱਤਲ, ਸ਼ਹਿਰੀ ਪ੍ਰਧਾਨ ਹਰਪ੍ਰੀਤ ਸਿੰਘ ਗਿੱਲ, ਇੰਦਰਜੀਤ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।