ਪੱਤਰ ਪ੍ਰੇਰਕ
ਲਾਲੜੂ, 29 ਜੂਨ
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਜੌਲਾ ਕਲਾਂ ਵਿੱਚ ਮਗਨਰੇਗਾ ਸਕੀਮ ਅਧੀਨ ਬਣਾਏ ਗਏ ਘਰੇਲੂ ਬਾਇਓ ਗੈਸ ਪਲਾਂਟ ਦਾ ਉਦਘਾਟਨ ਕੀਤਾ।
ਇਸ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਰੰਧਾਵਾ ਨੇ ਕਿਹਾ ਕਿ ਇਹ ਪ੍ਰਾਜੈਕਟ ਲਾਉਣ ਨਾਲ ਇਕ ਮੱਧਵਰਗੀ ਪਰਿਵਾਰ ਨੂੰ ਸਾਲ ਦੀ ਲਗਪਗ 12 ਤੋਂ 15 ਹਜ਼ਾਰ ਰੁਪਏ ਦੀ ਬੱਚਤ ਹੋ ਸਕਦੀ ਹੈ। ਇਹ ਪ੍ਰਾਜੈਕਟ ਸਰਕਾਰ ਵੱਲੋਂ ਬਿਲਕੁਲ ਮੁਫਤ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਕਸਦ ਸਿਰਫ ਹਲਕੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਵੱਡੀ ਗਿਣਤੀ ਪ੍ਰਾਜੈਕਟ ਪਾਸ ਕਰਵਾਏ ਜਾ ਚੁੱਕੇ ਹਨ ਜੋ ਕਿ ਛੇਤੀ ਹੀ ਸ਼ੁਰੂ ਹੋ ਜਾਣਗੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ ਲਈ ਖੁਦ ਅੱਗੇ ਆਉਣ। ੍ਰਾਮ ਪੰਚਾਇਤ ਵੱਲੋਂ ਵਿਧਾਇਕ ਰੰਧਾਵਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮਗਨਰੇਗਾ ਦੇ ਵਧੀਕ ਪ੍ਰਾਜੈਕਟ ਅਫ਼ਸਰ ਐੱਮ.ਐੱਸ ਕੰਗ ਹਾਜ਼ਰ ਸਨ।