ਪੱਤਰ ਪ੍ਰੇਰਕ
ਸ਼ਾਹਕੋਟ, 4 ਨਵੰਬਰ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਸੀਚੇਵਾਲ ਤੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਹੋਇਆ ਦੂਜਾ ਮਹਾਨ ਨਗਰ ਕੀਰਤਨ ਵੱਖ-ਵੱਖ ਪਿੰਡਾਂ ਵਿਚ ਵਾਤਾਵਰਨ ਨੂੰ ਬਚਾਉਣ ਦਾ ਹੋਕਾ ਦਿੰਦਾ ਹੋਇਆ ਸੁਲਤਾਨਪੁਰ ਲੋਧੀ ਵਿਖੇ ਜਾ ਕੇ ਸਮਾਪਤ ਹੋ ਗਿਆ। ਪਿੰਡਾਂ ‘ਚੋਂ ਲੰਘਣ ਸਮੇਂ ਸੰਗਤਾਂ ਨੇ ਨਗਰ ਕੀਰਤਨ ਦੇ ਸਵਾਗਤ ਲਈ ਸਵਾਗਤੀ ਗੇਟ ਬਣਾਏ ਹੋਏ ਸਨ ਤੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਪਕਵਾਨਾਂ ਦੇ ਲੰਗਰ ਲਗਾਏ ਹੋਏ ਸਨ। ਇਸ ਦੌਰਾਨ ਬਲਬੀਰ ਸਿੰਘ ਸੀਚੇਵਾਲ ਨੇ ਹਵਾ, ਪਾਣੀ ਤੇ ਧਰਤੀ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੱਤਾ।