ਦੀਰ ਅਲ-ਬਲਾਹ, 27 ਅਕਤੂਬਰ
ਫ਼ਲਸਤੀਨੀ ਮੈਡੀਕਲ ਅਧਿਕਾਰੀ ਨੇ ਉੱਤਰੀ ਗਾਜ਼ਾ ਵਿਚ ਇਜ਼ਰਾਇਲੀ ਹਮਲੇ ਵਿਚ ਘੱਟੋ-ਘੱਟ 22 ਵਿਅਕਤੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਹੈ। ਗਾਜ਼ਾ ਦੇ ਸਿਹਤ ਮੰਤਰਾਲੇ ਦੀ ਐਮਰਜੈਂਸੀ ਸੇਵਾ ਨੇ ਕਿਹਾ ਕਿ ਗਾਜ਼ਾ ਦੇ ਉੱਤਰੀ ਕਸਬੇ ਬੀਤ ਲਾਹੀਆ ਵਿਚ ਸ਼ਨਿੱਚਰਵਾਰ ਦੇਰ ਰਾਤ ਨੂੰ ਹੋਏ ਹਮਲੇ ਦੇ ਮ੍ਰਿਤਕਾਂ ਵਿਚ 11 ਮਹਿਲਾਵਾਂ ਤੇ ਦੋ ਬੱਚੇ ਵੀ ਸ਼ਾਮਲ ਹਨ। ਅਧਿਕਾਰੀ ਨੇ ਕਿਹਾ ਕਿ ਹਮਲਿਆਂ ਵਿਚ 15 ਹੋਰ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ’ਚੋਂ ਕੁਝ ਦੀ ਹਾਲਤ ਗੰਭੀਰ ਹੈ, ਜਿਸ ਕਰਕੇ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਉਧਰ ਇਜ਼ਰਾਇਲੀ ਫੌਜ ਨੇ ਫੌਰੀ ਕੋਈ ਟਿੱਪਣੀ ਨਹੀਂ ਕੀਤੀ ਹੈ। -ਏਪੀ