ਵਾਸ਼ਿੰਗਟਨ, 1 ਦਸੰਬਰ
ਅਮਰੀਕੀ ਸਰਕਾਰ ਨੇ ਕੈਲੀਫੋਰਨੀਆ ਦੀ ਸੰਘੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਵਪਾਰੀ ਤੇ 2008 ਵਿਚ ਮੁੰਬਈ ਅਤਿਵਾਦੀ ਹਮਲੇ ਦੇ ਮਾਮਲੇ ਵਿਚ ਭਗੌੜੇ ਐਲਾਨੇ ਗਏ ਤਹਾਵੁਰ ਰਾਣਾ ਦੀ ਰਿਹਾਈ ਦਾ ਵਿਰੋਧ ਕੀਤਾ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੇ ਕਿ ਜੇ ਉਸ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਦੇਸ਼ ਛੱਡ ਕੇ ਫ਼ਰਾਰ ਹੋ ਸਕਦਾ ਹੈ। ਡੇਵਿਡ ਕੋਲਮੈਨ ਹੈਡਲੀ ਦੇ ਬਚਪਨ ਦਾ ਦੋਸਤ ਰਾਣਾ (59) ਨੂੰ ਭਾਰਤ ਦੀ ਬੇਨਤੀ ‘ਤੇ 10 ਜੂਨ ਨੂੰ ਲਾਸ ਏਂਜਲਸ ਤੋਂ ਦੁਬਾਰਾ ਗ੍ਰਿਫਤਾਰ ਕੀਤਾ ਗਿਆ ਸੀ। ਭਾਰਤ ਨੇ 26/11 ਦੇ ਮੁੰਬਈ ਅਤਿਵਾਦੀ ਹਮਲੇ ਦੇ ਸਬੰਧ ਵਿੱਚ ਰਾਣਾ ਦੀ ਹਵਾਲਗੀ ਦੀ ਬੇਨਤੀ ਕੀਤੀ ਹੈ।