ਨਿਊਯਾਰਕ, 28 ਜਨਵਰੀ
ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਏ ਸੱਤ ਭਾਰਤੀ ਨਾਗਰਿਕਾਂ ਨੂੰ ਬਾਰਡਰ ਪੈਟਰੋਲਿੰਗ ਫੋਰਸ ਦੀ ਹਿਰਾਸਤ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਦੇਸ਼ ਨਿਕਾਲੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਲੋਕਾਂ ਨੂੰ ਪਿਛਲੇ ਹਫ਼ਤੇ ਅਮਰੀਕਾ-ਕੈਨੇਡਾ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।