ਨਵੀਂ ਦਿੱਲੀ, 22 ਫਰਵਰੀ
ਭਾਰਤ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ ਵਿਦੇਸ਼ ਤੋਂ ਚਲਾਏ ਜਾ ਰਹੇ ‘ਪੰਜਾਬ ਪੌਲੀਟਿਕਸ ਟੀਵੀ’ ਦੀਆਂ ਐਪਲੀਕੇਸ਼ਨਾਂ, ਵੈੱਬਸਾਈਟਾਂ ਤੇ ਸੋਸ਼ਲ ਮੀਡੀਆ ਅਕਾਊਟਾਂ ਨੂੰ ਬੰਦ ਕਰ ਦਿੱਤਾ ਹੈ ਜੋ ‘ਸਿੱਖਸ ਫਾਰ ਜਸਟਿਸ’ ਨਾਲ ਸਬੰਧਤ ਹੈ। ਮੰਤਰਾਲੇ ਮੁਤਾਬਕ ਇਸ ਆਨਲਾਈਨ ਪਲੈਟਫਾਰਮ ਦਾ ਇਸਤੇਮਾਲ ਵਿਧਾਨ ਸਭਾ ਚੋਣਾਂ ਦੌਰਾਨ ਕਥਿਤ ਤੌਰ ’ਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਲਈ ਕੀਤਾ ਜਾਣਾ ਸੀ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਪਹਿਲਾਂ ਹੀ ਯੂਏਪੀਏ ਕਾਨੂੰਨ ਤਹਿਤ ਐੱਸਐਫਜੇ ਉਤੇ ਪਾਬੰਦੀ ਲਾਈ ਹੋਈ ਹੈ।