ਵਾਸ਼ਿੰਗਟਨ, 2 ਅਗਸਤ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਫ਼ਗ਼ਾਨਿਸਤਾਨ ’ਚ ਅਮਰੀਕੀ ਹਵਾਈ ਹਮਲੇ ’ਚ ਅਲ-ਕਾਇਦਾ ਨੇਤਾ ਅਯਮਨ ਅਲ-ਜ਼ਵਾਹਿਰੀ ਮਾਰਿਆ ਗਿਆ ਹੈ। ਓਸਾਮਾ ਬਿਨ ਲਾਦੇਨ ਦੇ ਅਮਰੀਕੀ ਕਾਰਵਾਈ ਵਿਚ ਮਾਰੇ ਜਾਣ ਤੋਂ ਬਾਅਦ ਜ਼ਵਾਹਿਰੀ ਅਲ-ਕਾਇਦਾ ਦਾ ਨੇਤਾ ਬਣ ਗਿਆ ਸੀ। ਅਮਰੀਕੀ ਰਾਸ਼ਟਰਪਤੀ ਨੇ ਸੋਮਵਾਰ ਸ਼ਾਮ ਨੂੰ ਵ੍ਹਾਈਟ ਹਾਊਸ ‘ਚ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਅਮਰੀਕੀ ਖ਼ਫ਼ੀਆ ਏਜੰਸੀਆਂ ਨੂੰ ਪਤਾ ਲੱਗਾ ਸੀ ਕਿ ਜ਼ਵਾਹਿਰੀ ਆਪਣੇ ਪਰਿਵਾਰ ਨਾਲ ਕਾਬੁਲ ਸਥਿਤ ਘਰ ‘ਚ ਲੁਕਿਆ ਹੋਇਆ ਹੈ। ਬਾਇਡਨ ਨੇ ਪਿਛਲੇ ਹਫ਼ਤੇ ਮੁਹਿੰਮ ਦੀ ਇਜਾਜ਼ਤ ਦਿੱਤੀ ਸੀ ਅਤੇ ਇਹ ਐਤਵਾਰ ਨੂੰ ਕੀਤੀ ਗਈ ਸੀ। ਅਲ-ਜ਼ਵਾਹਿਰੀ ਅਤੇ ਓਸਾਮਾ ਬਿਨ ਲਾਦੇਨ ਨੇ ਅਮਰੀਕਾ ‘ਤੇ 9/11 ਦੇ ਹਮਲੇ ਦੀ ਸਾਜ਼ਿਸ਼ ਰਚੀ ਸੀ।