ਲੰਡਨ, 17 ਸਤੰਬਰ
ਬਰਤਾਨੀਆ ਵਿਚ ਸਾਬਕਾ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਭਾਰਤੀ ਮੂਲ ਦੇ 23 ਸਾਲਾ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਕਤਲ ਤੋਂ ਬਾਅਦ ਉਸ ਨੇ ਖ਼ੁਦ ਥਾਣੇ ਜਾ ਕੇ ਆਪਣਾ ਗੁਨਾਹ ਕਬੂਲ ਕਰ ਲਿਆ। ਜਿਗੂ ਕੁਮਾਰ ਸੋਰਥੀ ਨੂੰ ਘੱਟੋ ਘੱਟ 28 ਸਾਲ ਸਲਾਖਾਂ ਪਿੱਛੇ ਬਿਤਾਉਣੇ ਪੈਣਗੇ, ਜਿਸ ਤੋਂ ਬਾਅਦ ਉਸ ਦੀ ਪੈਰੋਲ ’ਤੇ ਵਿਚਾਰ ਕੀਤਾ ਜਾਵੇਗਾ। ਉਸ ਨੂੰ 21 ਸਾਲਾ ਭਾਵਿਨੀ ਪ੍ਰਵੀਨ ਦੀ ਹੱਤਿਆ ਦਾ ਦੋਸ਼ੀ ਮੰਨਿਆ ਗਿਆ ਹੈ। ਉਸ ਨੇ ਮਾਰਚ ਵਿੱਚ ਲੈਸਟਰ ਵਿਚਲੇ ਪ੍ਰਵੀਨ ਦੇ ਘਰ ਉਸ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ।