ਓਟਵਾ, 8 ਅਪਰੈਲ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਐਲਾਨ ਕੀਤਾ ਕਿ ਉਹ ਕੈਨੇਡਾ ਵਿਚ ਵਿਦੇਸ਼ੀਆਂ ਵੱਲੋਂ ਘਰ ਖਰੀਦਣ ‘ਤੇ ਪਾਬੰਦੀ ਲਗਾਏਗੀ। ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਘਰਾਂ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧੇ ਦੀਆਂ ਕਾਰਨ ਸਾਲ ਲਈ ਸੰਘੀ ਬਜਟ ਪੇਸ਼ ਕਰਦਿਆਂ ਮੰਗ ਨੂੰ ਘਟਾਉਣ ਲਈ ਕਈ ਉਪਾਅ ਦੱਸੇ। ਸਰਕਾਰ ਨੇ ਘਰ ਖਰੀਦਣ ‘ਤੇ ਦੋ ਸਾਲ ਦੀ ਪਾਬੰਦੀ ਅਤੇ ਇਕ ਸਾਲ ਦੇ ਅੰਦਰ ਆਪਣੇ ਘਰ ਵੇਚਣ ਵਾਲੇ ਵਿਦੇਸ਼ੀਆਂ ‘ਤੇ ਨਵਾਂ ਘਰ ਖਰੀਣਣ ’ਤੇ ਜ਼ਿਆਦਾ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੀਆਰ ਤੇ ਵਿਦੇਸ਼ੀ ਵਿਦਿਆਰਥੀਆਂ ਨੂੰ ਕਈ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ।